ਆਖਾ ਕਿਵ ਸਾਲਾਹੀ ਕਿਉ ਵਰਨੀ ਕਿਵ ਜਾਣਾ ॥ ਨਾਨਕ ਆਖਣਿ ਸਭੁ ਕੋ ਆਖੈ ਇਕ ਦੂ ਇਕ ਸਿਆਣਾ ॥ ਵਡਾ ਸਾਹਿਬੁ ਵਡੀ ਨਾਈ ਕੀਤਾ ਜਾ ਕਾ ਹੋਵੈ ॥ ਨਾਨਕ ਜੇ ਕੋ ਆਪੌ ਜਾਣੈ ਅਗੈ ਗਇਆ ਨ ਸੋਹੈ ॥ ੨੧ ॥ ਪਾਤਾਲਾ ਪਾਤਾਲ ਲਖ ਆਗਾਸਾ ਆਗਾਸ ॥ ਓੜਕ ਓੜਕ ਭਾਲਿ ਥਕੇ ਵੇਦ ਕਹਨਿ ਇਕ ਵਾਤ ॥ ਸਹਸ ਅਠਾਰਹ ਕਹਨਿ ਕਤੇਬਾ ਅਸੁਲੂ ਇਕੁ ਧਾਤੁ ॥ ਲੇਖਾ ਹੋਇ ਤਾ ਲਿਖੀਐ ਲੇਖੈ ਹੋਏ ਵਿਣਾਸੁ ॥ ਨਾਨਕ ਵਡਾ ਆਖੀਐ ਆਪੇ ਜਾਣੈ ਆਪੁ ॥ ੨੨ ॥ ਸਾਲਾਹੀ ਸਾਲਾਹਿ ਏਤੀ ਸੁਰਤਿ ਨ ਪਾਈਆ ॥ ਨਦੀਆ ਅਤੈ ਵਾਹ ਪਵਹਿ ਸਮੁੰਦਿ ਨ ਜਾਣੀਅਹਿ ॥ ਸਮੁੰਦ ਸਾਹ ਸੁਲਤਾਨ ਗਿਰਹਾ ਸੇਤੀ ਮਾਲੁ ਧਨੁ ॥ ਕੀੜੀ ਤੁਲਿ ਨ ਹੋਵਨੀ ਜੇ ਤਿਸੁ ਮਨਹੁ ਨ ਵੀਸਰਹਿ ॥ ੨੩ ॥ ਅੰਤੁ ਨ ਸਿਫਤੀ ਕਹਣਿ ਨ ਅੰਤੁ ॥ ਅੰਤੁ ਨ ਕਰਣੈ ਦੇਣਿ ਨ ਅੰਤੁ ॥ ਅੰਤੁ ਨ ਵੇਖਣਿ ਸੁਣਣਿ ਨ ਅੰਤੁ ॥ ਅੰਤੁ ਨ ਜਾਪੈ ਕਿਆ ਮਨਿ ਮੰਤ ॥ ਅੰਤੁ ਨ ਜਾਪੈ ਕੀਤਾ ਆਕਾਰੁ ॥ ਅੰਤੁ ਨ ਜਾਪੈ ਪਾਰਾਵਾਰ ॥ ਅੰਤ ਕਾਰਣਿ ਕੇਤੇ ਬਿਲਲਾਹਿ ॥ ਤਾ ਕੇ ਅੰਤੁ ਨ ਪਾਏ ਜਾਹਿ ॥ ਏਹੁ ਅੰਤੁ ਨ ਜਾਣੈ ਕੋਇ ॥ ਬਹੁਤਾ ਕਹੀਐ ਬਹੁਤਾ ਹੋਇ ॥ ਵਡਾ ਸਾਹਿਬੁ ਊਚਾ ਥਾਉ ॥ ਊਚੇ ਉਪਰਿ ਊਚਾ ਨਾਉ ॥ ਏਵਡੁ ਊਚਾ ਹੋਵੈ ਕੋਇ ॥ ਤਿਸੁ ਊਚੇ ਕਉ ਜਾਣੈ ਸੋਇ ॥ ਜੇਵਡ ਆਪਿ ਜਾਣੈ ਆਪਿ ਆਪਿ ॥ ਨਾਨਕ ਨਦਰੀ ਕਰਮੀ ਦਾਤਿ ॥ ੨੪ ॥ ਬਹੁਤਾ ਕਰਮੁ ਲਿਖਿਆ ਨਾ ਜਾਇ ॥ ਵਡਾ ਦਾਤਾ ਤਿਲੁ ਨ ਤਮਾਇ ॥ ਕੇਤੇ ਮੰਗਹਿ ਜੋਧ ਅਪਾਰ ॥ ਕੇਤਿਆ ਗਣਤ ਨਹੀ ਵੀਚਾਰੁ ॥ ਕੇਤੇ ਖਪਿ ਤੁਟਹਿ ਵੇਕਾਰ ॥ ਕੇਤੇ ਲੈ ਲੈ ਮੁਕਰੁ ਪਾਹਿ ॥ ਕੇਤੇ ਮੂਰਖ ਖਾਹੀ ਖਾਹਿ ॥ ਕੇਤਿਆ ਦੂਖ ਭੂਖ ਸਦ ਮਾਰ ॥ ਏਹਿ ਭੀ ਦਾਤਿ ਤੇਰੀ ਦਾਤਾਰ ॥ ਬੰਦਿ ਖਲਾਸੀ ਭਾਣੈ ਹੋਇ ॥ ਹੋਰੁ ਆਖਿ ਨ ਸਕੈ ਕੋਇ ॥ ਜੇ ਕੋ ਖਾਇਕੁ ਆਖਣਿ ਪਾਹਿ ॥ ਓਹੁ ਜਾਣੈ ਜੇਤੀਆ ਮੁਹਿ ਖਾਇ ॥ ਆਪੇ ਜਾਣੈ ਆਪੇ ਦੇਇ ॥ ਆਖਹਿ ਸਿ ਭਿ ਕੇਈ ਕੇਇ ॥ ਜਿਸ ਨੋ ਬਖਸੇ ਸਿਫਤਿ ਸਾਲਾਹ ॥ ਨਾਨਕ ਪਾਤਸਾਹੀ ਪਾਤਿਸਾਹੁ ॥ ੨੫ ॥ ਅਮੁਲ ਗੁਣ ਅਮੁਲ ਵਾਪਾਰ ॥ ਅਮੁਲ ਵਾਪਾਰੀਏ ਅਮੁਲ ਭੰਡਾਰ ॥ ਅਮੁਲ ਆਵਹਿ ਅਮੁਲ ਲੈ ਜਾਹਿ ॥ ਅਮੁਲ ਭਾਇ ਅਮੁਲਾ ਸਮਾਹਿ ॥ ਅਮੁਲੁ ਧਰਮੁ ਅਮੁਲੁ ਦੀਬਾਣੁ ॥ ਅਮੁਲੁ ਤੁਲੁ ਅਮੁਲੁ ਪਰਵਾਣੁ ॥ ਅਮੁਲੁ ਬਖਸੀਸ ਅਮੁਲੁ ਨੀਸਾਣੁ ॥ ਅਮੁਲੁ ਕਰਮੁ ਅਮੁਲੁ ਫੁਰਮਾਣੁ ॥ ਅਮੁਲੋ ਅਮੁਲੁ ਆਖਿਆ ਨ ਜਾਇ ॥ ਆਖਿ ਆਖਿ ਰਹੇ ਲਿਵ ਲਾਇ ॥ ਆਖਹਿ ਵੇਦ ਪਾਠ ਪੁਰਾਣ ॥ ਆਖਹਿ ਪੜੇ ਕਰਹਿ ਵਖਿਆਣ ॥ ਆਖਹਿ ਬਰਮੇ ਆਖਹਿ ਇੰਦ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥